ਪੰਜਾਬ Headlines

ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ ਚ ਸ਼ਾਮਲ

ਪੰਜਾਬ ਆੜ੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਲੋਕ ਕਾਂਗਰਸ ਚ ਸ਼ਾਮਲ

ਦਿੜਬਾ ਤੋਂ ਪੰਜਾਬ ਆਡ਼੍ਹਤੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਨੀਲ ਕੁਮਾਰ ਦਿੜ੍ਹਬਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਦੋ ਸਾਥੀਆਂ ਅਵਤਾਰ ਸਿੰਘ ਤੇ ਗੁਰਜੰਟ ਸਿੰਘ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋ ਗਏ।
ਪਾਰਟੀ ਚ ਸ਼ਾਮਲ ਹੋਣ ਮੌਕੇ ਦਿੜਬਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਵਲੋਂ ਖਾਸ ਤੌਰ ਤੇ ਆਪਣੇ ਸ਼ਾਸਨਕਾਲ ਦੌਰਾਨ ਕਿਸਾਨੀ ਭਾਈਚਾਰੇ ਲਈ ਚੁੱਕੇ ਗਏ ਕਦਮਾਂ ਲਈ ਧੰਨਵਾਦੀ ਹਨ।
ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਹਜ਼ਾਰਾਂ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦਿੱਤੀ ਗਈ। ਤਿੱਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਕੈਪਟਨ ਅਮਰਿੰਦਰ ਵੱਲੋਂ ਸਮਰਥਨ ਕੀਤਾ ਗਿਆ ਅਤੇ ਜੇਕਰ ਉਨ੍ਹਾਂ ਦੀ ਮਦਦ ਨਾ ਮਿਲਦੀ ਤਾਂ ਇਹ ਤਿੰਨੇ ਕਾਨੂੰਨ ਵਾਪਸ ਨਾ ਹੋ ਪਾਂਦੇ।
ਫੈਡਰੇਸ਼ਨ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਚਾਹੁੰਦਾ ਹੈ ਕਿ ਕੈਪਟਨ ਅਮਰਿੰਦਰ ਸੂਬਾ ਸਰਕਾਰ ਦੀ ਅਗਵਾਈ ਕਰਨ, ਕਿਉਂਕਿ ਪੰਜਾਬ ਨੂੰ ਇਸ ਵੇਲੇ ਉਨ੍ਹਾਂ ਦੀ ਬਹੁਤ ਲੋੜ ਹੈ। ਸਮਾਜ ਦੇ ਸਾਰੇ ਵਰਗ, ਭਾਵੇਂ ਉਹ ਕਿਸਾਨ ਹੋਣ ਜਾਂ ਫਿਰ ਵਪਾਰੀ, ਹਰ ਕੋਈ ਕੈਪਟਨ ਅਮਰਿੰਦਰ ਦਾ ਸਮਰਥਨ ਕਰਦਾ ਹੈ।

Show More

Related Articles

Leave a Reply

Your email address will not be published. Required fields are marked *