ਪੰਜਾਬ Headlines

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਰਾਸ਼ਨ ਘਰ ਘਰ ਪਹੁੰਚਾਉਣ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਰਾਜ ਵਿੱਚ ਰਾਸ਼ਨ ਦੀ ਘਰ ਘਰ ਡਿਲਿਵਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ।
ਭਗਵੰਤ ਮਾਨ ਨੇ ਕਿਹਾ ਕਿ ਇਹ ਵਿਕਲਪਿਕ ਸਕੀਮ ਹੈ ਤੇ ਸਰਕਾਰੀ ਅਧਿਕਾਰੀ ਪੰਜਾਬ ਦੇ ਵਸਨੀਕਾ ਨੂੰ ਬੁਲਾ ਕੇ ਓਹਨਾ ਦੀ ਪਸੰਦ ਦਾ ਸਮਾਂ ਮੰਗਣਗੇ । ਇਸ ਤਹਿਤ ਲੋਕਾਂ ਦੀ ਸਹੂਲਤ ਅਨੁਸਾਰ ਘਰ ਘਰ ਰਾਸ਼ਨ ਪਹੁੰਚਾਇਆ ਜਾਵੇਗਾ ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਨੇਤਾ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਵੀ ਇਸ ਯੋਜਨਾ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਸੀ । ਹਾਲਾਂਕਿ ਦਿੱਲੀ ਅਤੇ ਕੇਂਦਰ ਸਰਕਾਰ ਵਿਚ ਮਤਭੇਦਾਂ ਕਾਰਨ ਨਾ ਹੋ ਸਕਿਆ ।

Show More

Related Articles

Leave a Reply

Your email address will not be published. Required fields are marked *