Himachal Headlines
ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਮੁਫ਼ਤ ਰਾਸ਼ਨ ਯੋਜਨਾ ਵਧਾਉਣ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਨੂੰ september 2022 ਤੱਕ ਹੋਰ 6 ਮਹੀਨੇ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ।
PM-GKAY ਦਾ 5 ਮਾਰਚ 2022 ਵਿੱਚ ਖਤਮ ਹੋਣੀ ਸੀ । ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਅਪ੍ਰੈਲ 2022 ਤੋਂ ਵਿਸ਼ਵ ਦੇ ਸਭ ਤੋਂ ਵੱਡੇ ਭੋਜਨ ਸੁਰਖਿਆ ਪ੍ਰੋਗਰਾਮ ਵੱਜੋ ਲਾਗੂ ਕੀਤਾ ਸੀ ।
ਓਹਨਾ ਨੇ ਕਿਹਾ ਕਿ ਕੇਂਦਰ ਨੇ ਹੁਣ ਤੱਕ ਲਗਭਗ 2.6 ਲੱਖ ਕਰੋੜ ਰੁਪਏ ਖਰਚ ਕੀਤੇ ਹਨ । ਅਤੇ ਲਗਭਗ 6 ਮਹੀਨਿਆਂ ਵਿੱਚ ਹੋਰ 80,000 ਕਰੋੜ ਰੁਪਏ ਖਰਚ ਕੀਤੇ ਜਾਣਗੇ । ਜਿਸ ਨਾਲ ਯੋਜਨਾ ਦੇ ਤਹਿਤ ਕੁਲ ਖਰਚਾ ਲਗਭਗ 3.40 ਲੱਖ ਕਰੋੜ ਰੁਪਏ ਹੋ ਜਾਵੇਗਾ ।